• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਯੁਵਕ ਮੇਲਾ ਮੁਕਾਬਿਲਆਂ ਵਿੱਚੋਂ ਮਾਰੀਆਂ ਮੱਲ੍ਹਾਂ।

ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਸਕਦਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਧੀਨ ਗੁਰੂ ਰਾਮਦਾਸ ਬੀ ਐਂਡ ਕਾਲਜ ਜਲਾਲਾਬਾਦ ਪੱਛਮੀ ਵਿਖੇ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲੇ ਦੇ ਮੁਕਾਬਲਿਆਂ ਵਿੱਚੋ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ। ਜਿਸ ਵਿਚ ਕਵਿਤਾ ਉਚਾਰਨ ਮੁਕਾਬਲੇ ਵਿੱਚੋਂ ਸੁਖਪ੍ਰੀਤ ਕੌਰ ਨੇ ਪਹਿਲਾ ਸਥਾਨ, ਪੈਟਿੰਗ ਮੁਕਾਬਲੇ ਵਿੱਚ ਸਤਵਿੰਦਰ ਕੌਰ ਨੇ ਪਹਿਲਾ ਸਥਾਨ, ਦਸਤਾਰਬੰਦੀ ਮੁਕਾਬਲੇ ਵਿੱਚੋ ਅਨਮੋਲ ਪ੍ਰੀਤ ਨੇ ਤੀਜਾ ਅਤੇ ਗੁਰਮਿਤ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਕਰਨਵੀਰ ਪ੍ਰਤੁਲ ਨੇ ਵਿਸ਼ੇਸ਼ ਸਨਮਾਨ ਹਾਸਿਲ ਕੀਤਾ। ਇਸ ਅੰਤਰ ਕਾਲਜ ਯੁਵਕ ਮੇਲੇ ਦੇ ਮੁਕਾਬਲੇ ਦੀ ਜਿੱਤ ਦੀ ਖੁਸ਼ੀ ਕਾਲਜ ਦੀ ਸਮੁੱਚੀ ਮੈਨੇਜਮੈਂਟ ਕਮੇਟੀ, ਸਟਾਫ ਮੈਂਬਰ ਅਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਇਹੋ ਜਿਹੇ ਮੁਕਾਬਲਿਆਂ ਵਿੱਚ ਹਨੁਰ ਪੇਸ਼ ਕਰਨ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਤੇ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਕੇਕ ਕਟਵਾ ਕੇ ਖੁਸ਼ੀ ਸਾਂਝੀ ਕੀਤੀ ਗਈ।