Notice Board
  • Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ Yog For Health Ageing ਬੀਮ ਦੇ ਅਧੀਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਜੋਸ਼ ਨਾਲ ਭਾਗ ਲਿਆ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਇਸ ਯੋਗ ਦਿਵਸ ਦੇ ਉਦੇਸ਼ ਸਰੀਰਕ ਅਤੇ ਮਾਨਸਿਕ ਫਾਇਦੇ ਬਾਰੇ ਜਾਗਰੂਕ ਕੀਤਾ ਤੇ ਉਨ੍ਹਾਂ ਦੱਸਿਆ ਕਿ ਯੋਗ ਨਾ ਸਿਰਫ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਦਾ ਹੈ ਸਗੋਂ ਜੀਵਨ ਵਿੱਚ ਅਨੁਸ਼ਾਸਨ ਵੀ ਲਿਆਉਂਦਾ ਹੈ।