• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸਲਾਨਾ ਸਪੋਰਟਸ ਡੇਅ (Sports Day) ਦਾ ਆਯੋਜਨ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ 17/02/2026 ਨੂੰ ਬਹੁਤ ਹੀ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸਲਾਨਾ ਸਪੋਰਟਸ ਡੇਅ (Sports Day) ਦਾ ਆਯੋਜਨ ਕੀਤਾ ਗਿਆ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਸਪੋਰਟਸ ਡੇਅ ਦੀ ਸ਼ੁਰੂਆਤ ਮਾਨਯੋਗ ਕਾਲਜ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ ਵੱਲੋਂ ਝੰਡਾ ਲਹਿਰਾਉਣ ਅਤੇ ਮਸ਼ਾਲ ਜਗਾਉਣ ਨਾਲ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਇੱਕ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ 100 ਮੀਟਰ, 200 ਮੀਟਰ ਅਤੇ 400 ਮੀਟਰ, 800 ਮੀਟਰ ਰੇਸ, ਇਸ ਤੋਂ ਇਲਾਵਾ ਰੱਸਾਕਸ਼ੀ ( Tag Of War ) ਵਰਗੀਆਂ ਰੋਮਾਂਚਕ ਪ੍ਰਤੀਯੋਗਤਾਵਾਂ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਨੇ ਇਸ ਸਪੋਰਟਸ ਮੀਟ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤੀਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਦਿੱਤੇ ਗਏ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਆਪਣੇ ਭਾਸ਼ਣ ਦੇ ਦੌਰਾਨ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਸਰਗਰਮ ਹਿੱਸਾ ਲੈਣ ਲਈ ਅਤੇ ਜੀਵਨ ਵਿੱਚ ਅਨੁਸ਼ਾਸਨ ਤੇ ਮਿਹਨਤ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।