• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਕਰਵਾਇਆ ਗਿਆ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਅਧੀਨ ਕਾਲਜ ਵਿੱਚ ਅੰਤਿਮ ਸਾਲ ਦੇ ਵਿਦਿਆਰਥੀਆਂ ਡੀ. ਐੱਲ.ਐਂਡ 2023-2025 ਨੂੰ ਵਿਦਾਇਗੀ ਪਾਰਟੀ ਦੇਣ ਲਈ ਇੱਕ ਸ਼ਾਨਦਾਰ ਸਮਾਰੋਹ ਜਸ਼ਨ ਏ ਰੁਖ਼ਸਤ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦਾ ਮੁੱਖ ਮਕਸਦ ਸੀਨੀਅਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦੇਣਾ ਸੀ। ਜਿਸ ਦੀ ਸ਼ੁਰੂਆਤ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਦਾ ਫੁੱਲਾ ਨਾਲ ਸਵਾਗਤ ਕਰਕੇ ਕੀਤੀ। ਇਸ ਦੌਰਾਨ ਰੰਗਮੰਚ ਪ੍ਰੈਰਗਾਮ ਪੇਸ਼ ਕੀਤੇ ਗਏ, ਜਿਸ ਵਿਚ ਗੀਤ ਨਾਚ, ਸ਼ੇਅਰ ਅਤੇ ਨਾਟਕ ਵਰਗੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ ਵਿਦਿਆਰਥੀਆਂ ਨੇ ਕਾਲਜ ਵਿੱਚ ਬਿਤਾਏ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਆਪਣੇ ਤਜ਼ਰਬਿਆਂ ਨੂੰ ਸਾਂਝਾ ਕੀਤਾ। ਫਿਰ ਸੱਭਿਆਚਾਰ ਪ੍ਰੋਗਰਾਮ ਤੋਂ ਬਾਅਦ, ਸੀਨੀਅਰ ਵਿਦਿਆਰਥੀਆਂ ਨੂੰ ਮਿਸ ਐਂਡ ਮਿਸਟਰ ਫੇਅਰਵੈਲ ਵਰਗੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।