• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਕਰਵਾਈ ਗਈ ਐਲੂਮਨੀ ਮੀਟ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਵਿਖੇ ਬੀ. ਐਂਡ ਸੈਸ਼ਨ 2023-2025 ਦੇ ਵਿਦਿਆਰਥੀਆਂ ਦੀ ਐਲੂਮਨੀ ਮੀਟ ਕਰਵਾਈ ਗਈ। ਇਸ ਐਲੂਮਨੀ ਮੀਟ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਅਤੇ ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਅਤੇ ਸਟਾਫ ਵੱਲੋਂ ਪੁਹੰਚੇ ਹੋਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਗੀਤ, ਬੋਲੀਆ, ਸ਼ੇਅਰ, ਵਰਗੀਆਂ ਵੰਨਗੀਆਂ ਪੇਸ਼ ਕੀਤੀਆਂ। ਅਤੇ ਆਪਣੇ ਕੈਂਪਸ ਦੇ ਦਿਨਾਂ ਦੀਆਂ ਪੁਰਾਣੀਆਂ ਯਾਦਾਂ ਅਤੇ ਤਜ਼ਰਬੇ ਨਵੇਂ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਕਿਹਾ ਕਿ ਪੁਰਾਣੇ ਵਿਦਿਆਰਥੀ ਜਦ ਸਾਲਾਂ ਬੱਧੀ ਆਪਣੇ ਕਾਲਜ ਨਾਲ ਜੁੜੇ ਰਹਿੰਦੇ ਹਨ ਤਾਂ ਇਹ ਕਿਸੇ ਸੰਸਥਾ ਲਈ ਬੜੀ ਮਾਨ ਵਾਲੀ ਗੱਲ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਜਿੱਥੇ ਵੀ ਰਹਿਣ ਤਰੱਕੀ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ।