ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਅੱਜ ਚਾਰ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਯਾਦ ਕੀਤਾ ਗਿਆ। ਉਨ੍ਹਾਂ ਦੀ ਯਾਦ ਵਿੱਚ ਕਾਲਜ ਦੇ ਬਾਹਰ ਆਉਂਦੇ ਜਾਂਦੇ ਰਾਹਗੀਰਾਂ ਲਈ ਚਾਹ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ। ਕਾਲਜ ਦੇ ਮੈਨੇਜਮੈਂਟ ਮੈਂਬਰਾਂ, ਪਿ੍ਸੀਪਲ ਅਤੇ ਅਧਿਆਪਕਾਂ ਨੇ ਇਸ ਵਿੱਚ ਸੇਵਾ ਨਿਭਾਈ।