Notice Board
  • Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਪੰਜਾਬ ਦੇ ਲੋਕ ਗੀਤ ਅਤੇ ਇਸ ਦਾ ਵਿਦਿਅਕ ਮੁੱਲਾਂ ਸੰਬੰਧੀ ਗਤੀਵਿਧੀਆਂ ਦਾ ਆਯੋਜਨ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਅਧੀਨ ਕਾਲਜ ਵਿੱਖੇ ਪੰਜਾਬ ਦੇ ਲੋਕਾਂ ਗੀਤ ਅਤੇ ਇਸ ਦਾ ਵਿੱਦਿਅਕ ਮੁੱਲ ਪ੍ਰਤੀ ਗਤੀਵਿਧੀਆਂ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਭਾਵਨਾਤਮਿਕ ਅਤੇ ਵਿਵਹਾਰਿਕ ਜੀਵਨ ਦੀ ਜਾਣਕਾਰੀ ਲਈ ਪ੍ਰੇਰਿਤ ਕੀਤਾ ਗਿਆ। ਇਸ ਗਤੀਵਿਧੀਆਂ ਦੁਆਰਾ ਵਿਦਿਆਰਥੀ ਨੂੰ ਸਿੱਖਿਆ, ਸੰਘਰਸ਼, ਤਨਾਵ, ਦੋਸਤੀ ਅਤੇ ਰਿਸ਼ਤਿਆਂ ਦੇ ਮਹੱਤਵ ਨੂੰ ਸਮਝਣ ਲਈ ਅਤੇ ਮੁਸ਼ਕਿਲ ਪ੍ਰਸਥਿਤੀਆਂ ਦੇ ਵਿੱਚ ਵੀ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣ ਲਈ ਉਤਸ਼ਾਹਿਤ ਕੀਤਾ। ਇਸ ਦੁਆਰਾ ਕਾਲਜ ਵਿਦਿਆਰਥੀਆਂ ਨੇ ਵੱਖ ਵੱਖ ਪੰਜਾਬੀ ਲੋਕ ਗੀਤਾਂ ਦੁਆਰਾ ਵਿਦਿਆਰਥੀਆਂ ਨੇ ਵੱਖ ਵੱਖ ਪੰਜਾਬੀ ਲੋਕ ਗੀਤਾਂ ਦੁਆਰਾ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਇਸ ਗਤੀਵਿਧੀਆਂ ਦੀ ਸ਼ਲਾਘਾ ਕਰਦੇ ਹੋਏ ਇਸ ਤਰ੍ਹਾਂ ਦੇ ਪ੍ਰੋਗਰਾਮ ਲਈ ਉਤਸ਼ਾਹਿਤ ਕੀਤਾ।