• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ 28/02/2026 ਨੂੰ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਜਿਸ ਦਾ ਮੁੱਖ ਵਿਸ਼ਾ ਵਿਗਿਆਨ ਵਿੱਚ ਅਰੌਤਾ ਵਿਕਸਿਤ ਭਾਰਤ ਲਈ ਉਤਪ੍ਰੇਰਕ ਹਨ ਜੋਂ ਭਾਰਤ ਦੇ ਵਿਕਸਿਤ ਰਾਸ਼ਟਰ ਬਣਨ ਦੇ ਸੁਪਨੇ ਵਿੱਚ ਔਰਤਾਂ ਦੀ ਭੂਮਿਕਾ ਨੂੰ ਉਜਾਗਰ ਕਰਦਾ ਹੈ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਵਿਦਿਆਰਥੀਆਂ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਹੋਏ ਕਿਹਾ ਕਿ ਇਹ ਦਿਵਸ਼ ਵਿਗਿਆਨੀ ਸਰ ਸੀ ਵੀ ਦੁਆਰਾ ( ਰਮਨ ਪ੍ਰਭਾਵ ਦੀ ਖੋਜ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ । ਜਿਸ ਦਾ ਉਦੇਸ਼ ਮਾਨਵ ਕਲਿਆਣ ਲਈ ਵਿਗਿਆਨ ਦੇ ਹਰ ਮਹੱਤਵ ਨੂੰ ਉਜਾਗਰ ਕਰਨਾ ਤੇ ਹਰ ਖੇਤਰ ਵਿੱਚ ਵਿਕਾਸ ਲਈ ਨਵੀਆਂ ਤਕਨੀਕਾਂ ਨੂੰ ਲਾਗੂ ਕਰਨ ਲਈ ਹੈ। ਇਸ ਮੌਕੇ ਸਾਇੰਸ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਰਿੰਕਲ ਨੇ ਵਿਦਿਆਰਥੀਆਂ ਨਾਲ ਰਾਸ਼ਟਰੀ ਵਿਗਿਆਨ ਬਾਰੇ ਜਾਣਕਾਰੀ ਸਾਂਝੀ ਕੀਤੀ।