• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਹੌਲੀ ਦਾ ਤਿਉਹਾਰ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਹੌਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਹੌਲੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਹੋਏ ਰੰਗਾਂ ਦੇ ਮਹੱਤਵ ਬਾਰੇ ਦੱਸਿਆ ਕਿ ਸਾਡੀ ਜ਼ਿੰਦਗੀ ਵਿੱਚ ਖੁਸ਼ੀਆਂ ਅਤੇ ਉਮੰਗ ਭਰਦੇ ਹਨ ਇਹ ਵੀ ਦੱਸਿਆ ਕਿ ਹੌਲੀ ਸਿਰਫ ਰੰਗਾਂ ਦਾ ਹੀ ਤਿਉਹਾਰ ਨਹੀਂ ਸਗੋਂ ਇਹ ਪ੍ਰੇਮ, ਭਾਈਚਾਰੇ ਅਤੇ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਕਿ ਸਾਨੂੰ ਰੰਗਾਂ ਵਾਂਗ ਜ਼ਿੰਦਗੀ ਵਿੱਚ ਘੁੱਲ ਮਿਲ ਕੇ ਰਹਿਣਾ ਚਾਹੀਦਾ ਹੈ। ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ