• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਰੁਜ਼ਗਾਰ ਮੇਲੇ ਨੇ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਜਲਾਲਾਬਾਦ ਦੇ ਵੱਖ ਵੱਖ ਸਕੂਲਾਂ ਦੇ ਸਹਿਯੋਗ ਨਾਲ ਰੁਜ਼ਗਾਰ ਮੇਲੇ ਦਾ ਆਯੋਜਨ ਕਰਵਾਇਆ ਗਿਆ। ਇਸ ਰੁਜ਼ਗਾਰ ਮੇਲੇ ਵਿੱਚ ਬੀ. ਐਂਡ ਚੌਥੇ ਸਮੈਸਟਰ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਵੱਲੋਂ ਇਨ੍ਹਾਂ ਵਿਦਿਆਰਥੀਆਂ ਤੋਂ ਬਾਇਉਡਾਟਾ ਮੰਗਵਾਇਆ ਗਿਆ ਤੇ ਕਾਲਜ ਵਿੱਚ ਉਨ੍ਹਾਂ ਦੀ ਇੰਟਰਵਿਊ ਅਤੇ ਅਧਿਆਪਨ ਪ੍ਰਦਰਸ਼ਨ ਦਾ ਪ੍ਰਬੰਧ ਕੀਤਾ ਗਿਆ। ਪਲੈਸਮੈਟ ਲਈ ਮਿਸਟਰ ਸਾਇਮ ਮੌਂਗਾ ਦੇ.ਐਨ ਇੰਟਰਨੈਸ਼ਨਲ ਸਕੂਲ, ਸ੍ਰੀਮਤੀ ਸਲੋਨੀ ਡੂਮੜਾ ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੱਛਮੀ, ਸ੍ਰੀਮਤੀ ਰੋਜ਼ੀ ਮਾਰਵਲ ਕਾਨਵੇਂਟ ਸਕੂਲ, ਸ੍ਰੀਮਤੀ ਹਰਪ੍ਰੀਤ ਕੌਰ ਅਤੇ ਸ੍ਰੀਮਤੀ ਨੀਤੂ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ, ਸ੍ਰੀਮਤੀ ਸ਼ਿਲਪਾ ਲੌਟਸ ਵਰੱਡ ਸਕੂਲ, ਮਿਸਟਰ ਅਰਸ਼ਦੀਪ ਸਿੰਘ ਅਤੇ ਸ੍ਰੀਮਤੀ ਦਿਲਜੀਤ ਕੌਰ ਪੈਨਸੀਆ ਪਬਲਿਕ ਸਕੂਲ ਜਲਾਲਾਬਾਦ ਤੋਂ ਸੱਦਾ ਦਿੱਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਗੱਲਬਾਤ, ਸਮੂਹ ਚਰਚਾਵਾਂ ਤੇ ਹੋਰ ਪਲੇਸਮੈਟ ਨਾਲ ਸੰਬੰਧਿਤ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਕਾਲਜ ਦੇ 20 ਤੋਂ ਵੱਧ ਵਿਦਿਆਰਥੀਆਂ ਨੂੰ ਵੱਖ ਵੱਖ ਸਕੂਲਾਂ ਨੇ ਪਲੇਸਮੈਟ ਲਈ ਸ਼ਾਰਟ ਲਿਸਟ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਟ ਸੈਲ ਵਿਦਿਆਰਥੀਆਂ ਨੂੰ ਯੋਗ ਨੌਕਰੀ, ਪ੍ਰੋਫਾਈਲ ਲੱਭਣ ਤੇ ਹਾਸਿਲ ਕਰਨ ਵਿੱਚ ਮਦਦ ਕਰਦਾ ਹੈ। ਇਸ ਤਰ੍ਹਾਂ ਕਾਲਜ ਵੱਲੋਂ ਆਯੋਜਿਤ ਸਾਲਾਨਾ ਰੁਜ਼ਗਾਰ ਮੇਲਾ ਸਫਲਤਾਪੂਰਵਕ ਸਮਾਪਤ ਹੋਇਆ ਤੇ ਕਾਲਜ ਦੇ ਪ੍ਰਿੰਸੀਪਲ ਡਾ ਨੀਤਿਕਾ ਜੀ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।