• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ Teacher The Creator ਤੇ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਮਿਤੀ 04/05/2026 ਨੂੰ ਮਿਸਟਰ ਸੰਦੀਪ ਕੁਮਾਰ ਹਾਡਾ ਜੀ ਲੈਕਚਰਾਰ ਸਕੂਲ ਆਫ਼ ਐਮੀਨਸ ਜਲਾਲਾਬਾਦ ਪੱਛਮੀ ਵਿਖੇ ਸੇਵਾ ਨਿਭਾ ਰਹੇ ਹਨ ਵਿਸ਼ੇਸ਼ ਤੌਰ ਤੇ ਕਾਲਜ ਵਿੱਚ ਪਹੁੰਚੇ। ਉਨ੍ਹਾਂ ਨੇ Teacher The Creator ਦੀ ਮੱਹਤਤਾ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਅਧਿਆਪਕ ਸਿਰਫ਼ ਪੜਾਉਂਦਾ ਹੀ ਨਹੀਂ ਬਲਕਿ ਮਾਰਗਦਰਸ਼ਨ ਵਜੋਂ ਵੀ ਕੰਮ ਕਰਦਾ ਹੈ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ, ਹਮਦਰਦੀ, ਅਤੇ ਸਤਿਕਾਰ ਵਰਗੇ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜੋਂ ਕਿ ਇੱਕ ਚੰਗੇ ਸਮਾਜ ਦੇ ਨਿਰਮਾਣ ਲਈ ਜ਼ਰੂਰੀ ਹਨ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਮਿਸਟਰ ਸੰਨਦੀਪ ਕੁਮਾਰ ਹਾਂਡਾ ਜੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।