• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ The True Role Of Teacher ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਮਿਤੀ 06/05/2026 ਨੂੰ The True Role of Teacher ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ ਜਿਸ ਵਿੱਚ Mr. Saiyam Monga ਜੀ ਲੈਕਚਰਾਰ Physics, J.N International School ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਅਧਿਆਪਕ ਦੀ ਅਸਲ ਭੂਮਿਕਾ ਦੇ ਮੱਹਤਵ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਅਧਿਆਪਕ ਦਾ ਕੇਵਲ ਕੰਮ ਕਿਤਾਬੀ ਗਿਆਨ ਦੇਣਾ ਹੀ ਨਹੀਂ ਸਗੋਂ ਦਿਸ਼ਾ ਪ੍ਰਦਾਨ ਕਰਨਾ ਹੈ ਜੋਂ ਵਿਦਿਆਰਥੀਆਂ ਨੂੰ ਸਵੈ ਨਿਰਭਰ ਬਣਨ, ਆਲੋਚਨਾਤਮਕ ਸੋਚ ਵਿਕਸਿਤ ਕਰਨ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ Mr Saiyam Monga ਜੀ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ। ਇਸ ਮੌਕੇ ਤੇ ਕਾਲਜ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।