ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੌਨ ਧਾਰਨ, ਸ਼ਹੀਦਾਂ ਨੂੰ ਸਮਰਪਿਤ ਦਿਹਾੜਾ ਮਨਾਇਆ ਗਿਆ।
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ 30 ਜਨਵਰੀ, 2026 ਨੂੰ Dean College Development Council ( ਪੰਜਾਬ ਯੂਨੀਵਰਸਿਟੀ ਚੰਡੀਗੜ੍ਹ) ਦੇ ਨਿਰਦੇਸ਼ਾਂ ਅਨੁਸਾਰ ਮੌਨ ਧਾਰਨ, ਸ਼ਹੀਦਾਂ ਨੂੰ ਸਮਰਪਿਤ ਦਿਹਾੜਾ ਮਨਾਇਆ ਗਿਆ। ਜਿਸ ਦੌਰਾਨ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਵਿੱਚ ਆਪਣੀਆ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਯਾਦ ਵਿੱਚ ਮੌਨ ਧਾਰਨ ਕੀਤਾ।