Notice Board
  • Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਡੀ.ਐਲ.ਐਡ ਸੈਸ਼ਨ (2023-25) ਦਾ ਨਤੀਜਾ ਰਿਹਾ ਸ਼ਾਨਦਾਰ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਦਾ ਡੀ.ਐਲ.ਐਡ ਸੈਸ਼ਨ (2023-25) ਦੇ ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਦੱਸਿਆ ਕਿ ਕਾਲਜ ਦਾ ਨਤੀਜਾ ਸੋ ਫ਼ੀਸਦੀ ਰਿਹਾ। ਕਾਲਜ ਦੀ ਵਿਦਿਆਰਥਣ ਤਮੰਨਾ ਨੇ 86 ਫ਼ੀਸਦੀ ਅੰਕ ਲੈ ਕੇ ਪਹਿਲਾਂ ਸਥਾਨ, ਰਾਜਵੰਤ ਕੌਰ ਨੇ 84.4 ਫ਼ੀਸਦੀ ਅੰਕ ਲੈ ਕੇ ਦੂਜ਼ਾ ਸਥਾਨ, ਰਾਜਨ ਅਤੇ ਸੁੱਖਪ੍ਰੀਤ ਕੌਰ ਨੇ 83.3 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਵਿਦਿਆਰਥੀਆਂ ਦੀ ਇਸ ਕਾਮਯਾਬੀ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।