Notice Board
  • Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ Different IT Tools Used In Teaching Learning Process ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਕਾਲਜ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਅਧੀਨ ਕਾਲਜ ਵਿੱਖੇ Different IT Tools Used in Teaching Learning Process ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਜਿਸ ਵਿਚ ਮਿਸਟਰ ਰਾਜ ਕੁਮਾਰ ਜੀ ਮੈੱਥ ਮਾਸਟਰ ਜੀ.ਐਚ.ਐਸ ਰੁਕਨਾਂ ਕਾਸਮ ਸਕੂਲ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਣ - ਸਿਖਾਉਣ ਦੀ ਪ੍ਰੀਕ੍ਰਿਆ ਵਿਚ ਆਈ.ਟੀ ਸਾਧਨਾਂ ਦੀ ਅਹਿਮ ਭੂਮਿਕਾ ਬਾਰੇ ਵਿਚ ਜਾਣਕਾਰੀ ਸਾਂਝੀ ਕੀਤੀ। ਆਧੁਨਿਕ ਯੁੱਗ ਵਿਚ ਤਕਨੀਕੀ ਸਾਧਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦਿਲਚਸਪ ਅਤੇ ਆਸਾਨ ਬਣਾਉਣ ਅਤੇ ਸਿੱਖਿਆ ਨੂੰ ਸਕੂਲ ਦੀਆਂ ਚਾਰ ਦੀਵਾਰੀਆ ਤੋਂ ਬਾਹਰ ਕੱਢ ਕੇ ਵਧੇਰੇ ਵਿਆਪਕ ਬਣਾਉਦਾ ਹੈ। ਅਧਿਆਪਕ ਅਤੇ ਵਿਦਿਆਰਥੀਆਂ ਦੋਵਾਂ ਲਈ ਇਨ੍ਹਾਂ ਦੀ ਸਹੀ ਵਰਤੋਂ ਕਰਨਾ ਬਹੁਤ ਫਾਇਦੇਮੰਦ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਮਿਸਟਰ ਰਾਜ ਕੁਮਾਰ ਜੀ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ। ਇਸ ਮੌਕੇ ਤੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।