• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ journalism ਲਈ ਲਗਾਇਆ ਗਿਆ ਐਕਸਟੈਨਸ਼ਨ ਲੈਕਚਰ |

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾਂ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ 02/03/2026 ਨੂੰ ਗਾਇਡੈਂਸ ਐਂਡ ਕਾਉਂਸਲਿੰਗ ਸੈਲ ਦੇ ਸਹਿਯੋਗ ਨਾਲ ਕਾਲਜ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਜਰਨਲਿਜ਼ਮ ਤੇ ਕਰਵਾਇਆ ਗਿਆ ਜਿਸ ਵਿੱਚ ਪੱਤਰਕਾਰ ਮਨਪ੍ਰੀਤ ਸਿੰਘ ਸੰਧੂ ਜੀ ਵੱਲੋਂ ਪੱਤਰਕਾਰੀ ਦੀ ਮੱਹਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਤਰਕਾਰੀ ਸਮਾਚਾਰ ਇੱਕਠਾ ਕਰਨ, ਉਨ੍ਹਾਂ ਦੀ ਪੜਤਾਲ ਕਰਨ ਅਤੇ ਜਨਤਾ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਹੈ। ਵਿਦਿਆਰਥੀਆਂ ਨੂੰ ਇਸ ਦੇ ਨਾਲ ਸੰਬੰਧਿਤ ਕਿਹੜੇ ਕਿਹੜੇ ਕੋਰਸ ਕਰਨੇ ਚਾਹੀਦੇ ਹਨ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਪੱਤਰਕਾਰੀ ਦਾ ਮੁੱਖ ਉਦੇਸ਼ਾਂ ਤੇ ਚਾਨਣਾ ਪਾਉਂਦਿਆਂ ਹੋਇਆਂ ਕਿਹਾ ਸੱਚੀ ਅਤੇ ਨਿਰਪੱਖ ਜਾਣਕਾਰੀ ਦੇਣਾ ਸਮਾਜ ਨੂੰ ਜਾਗਰੂਕ ਰੱਖਣ ਲਈ ਮੱਦਦਗਾਰ ਸਾਬਤ ਹੁੰਦਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਪੱਤਰਕਾਰ ਮਨਪ੍ਰੀਤ ਸਿੰਘ ਸੰਧੂ ਜੀ ਨੂੰ ਸਨਮਾਨ ਚਿੰਨ੍ਹ ਦਿੰਦਿਆਂ ਹੋਇਆਂ ਧੰਨਵਾਦ ਕੀਤਾ।