• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ 21/02/2026 ਨੂੰ ਕਾਲਜ ਵਿੱਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਭਾਸ਼ਾ ਤੋਂ ਦੂਰ ਹੋਣਾ ਆਪਣੀਆ ਜੜ੍ਹਾਂ ਤੋਂ ਟੁੱਟਣ ਦੇ ਬਰਾਬਰ ਹੈ। ਪੰਜਾਬੀ ਸਿਰਫ ਇਕ ਭਾਸ਼ਾ ਨਹੀਂ ਸਗੋਂ ਇਹ ਸਾਡੇ ਸੱਭਿਆਚਾਰ ਦਾ ਇੱਕ ਅਤੇ ਵਿਰਾਸਤ ਦਾ ਇੱਕ ਪੁੱਲ ਹੈ ਜੋਂ ਸਾਨੂੰ ਪੰਜਾਬੀ ਸਾਹਿਤ ਨਾਲ ਜੋੜ ਕੇ ਰੱਖਦੀ ਹੈ । ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ ਰਾਹੀਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਪਸਾਰ ਅਤੇ ਇਸ ਰੌਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਲਿਆ। ਪੰਜਾਬੀ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਨਿਰਮਲਾ ਰਾਣੀ, ਅਤੇ ਸਹਾਇਕ ਪ੍ਰੋਫ਼ੈਸਰ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਦਿਵਸ ਦੇ ਉਦੇਸ਼ਾਂ ਪ੍ਰਤੀ ਜਾਗਰੂਕ ਕੀਤਾ।