• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਅਰੌੜਾ ਕਲਾਸਸ ( ਬਠਿੰਡਾ) ਵੱਲੋਂ PSTET ਮੈਰਾਥਨ ਕਲਾਸ 2 ਦਾ ਆਯੋਜਨ।

ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਮਿਤੀ 13/03/2026 ਨੂੰ ਅਰੌੜਾ ਕਲਾਸਸ ਬਠਿੰਡਾ ਦੀ ਪੂਰੀ ਟੀਮ ਦੇ ਸਹਿਯੋਗ ਨਾਲ PSTET-1 PSTET 2 ਮੈਰਾਥਨ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜਲਾਲਾਬਾਦ ਦੇ ਖੇਤਰ ਵਿੱਚੋ 250 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਅਰੌੜਾ ਕਲਾਸਸ ਬਠਿੰਡਾ ਤੋਂ ਮਿਸਟਰ ਆਸਿਮ ਜੀ ਵੱਲੋਂ ਸਾਈਕੋਲੋਜੀ ਮਨੋਵਿਗਿਆਨ ਦੀ ਮੈਰਾਥਨ ਕਲਾਸ ਲਗਾਈ ਗਈ ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨੋਵਿਗਿਆਨ ਵਿਸੇ ਦੇ ਪੂਰੇ ਸਿਲੇਬਸ ਦੇ ਮਹੱਤਵਪੂਰਨ ਪ੍ਰਸ਼ਨਾ ਦੀ ਰਿਵਿਜਨ ਕਾਰਵਾਈ ਗਈ, ਜੋਂ ਵਿਦਿਆਰਥੀਆਂ ਦੀ ਪ੍ਰੀਖਿਆ ਤਿਆਰੀ ਲਈ ਮਦਦ ਕਰੇਗੀ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਹੋਣ ਵਾਲੇ PSTET ਪੇਪਰ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਭਵਿੱਖ ਵਿੱਚ ਕਾਲਜ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਇਹੋ ਜਿਹੇ ਉਪਰਾਲੇ ਕਰਦਾ ਰਹੇਗਾ। ਇਸ ਦੌਰਾਨ ਮਿਸਟਰ ਆਸਿਮ ਮਿੱਤਲ ਜੀ ਦਾ ਕਾਲਜ ਮੈਨੇਜਮੈਂਟ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ ਗਿਆ।