• Call Us+91 84270-69100, +91 99880-48266 | Police : 100
  • Login

​ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਆਰਟੀਫਿਸ਼ਲ ਇੰਟੈਲੀਜੈਂਸ ਤੇ ਕਰਵਾਇਆ ਗਿਆ ਲੈਕਚਰ।


ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਸਹਾਇਕ ਪ੍ਰੋਫ਼ੈਸਰ ਮਿਸਟਰ ਰਮਨ ਸਹਿਗਲ ਜੀ. ਜੀ. ਐਸ.  ਡੀ. ਏ. ਵੀ. ਕਾਲਜ ਜਲਾਲਾਬਾਦ ਪੱਛਮੀ ਤੋਂ ਉੱਘੇ ਤੌਰ ਤੇ ਪਹੁੰਚੇ। ਉਨ੍ਹਾਂ ਨੇ ਆਰਟੀਫਿਸ਼ਲ ਇੰਟੈਲੀਜੈਂਸ ਦੇ ਇਤਿਹਾਸ ਤੇ ਮੱਹਤਤਾ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਕੰਪਿਊਟਰ ਅਤੇ ਮਸ਼ੀਨਾ ਨੂੰ ਇਨਸਾਨਾਂ ਵਾਂਗ ਸੋਚਣ ਅਤੇ ਕੰਮ ਕਰਨ ਦੇ ਯੋਗ ਬਣਾਉਂਦੀ ਹੈ। AI ਦਾ ਉਦੇਸ਼ ਉਤਪਾਦਕਤਾ ਵਧਾਉਣਾ ਅਤੇ ਰੋਜ਼ਾਨਾ ਦੇ ਕੰਮਾਂ ਨੂੰ ਸਵੈਚਾਲਿਤ ਕਰਨਾ ਹੈ। ਹਾਲਾਂਕਿ ਇਸ ਦੇ ਨੁਕਸਾਨਾਂ ਵਿੱਚ ਨੌਕਰੀਆਂ ਜਾਣ ਦਾ ਡਰ , ਉੱਚ ਲਾਗਤ, ਭਾਵਨਾਵਾਂ ਦੀ ਘਾਟ ਅਤੇ ਨੈਤਿਕ ਮੁੱਦੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ AI ਦੀ ਵਰਤੋਂ ਜ਼ਿੰਮੇਵਾਰੀ ਨਾਲ ਕਰਨੀ ਚਾਹੀਦੀ ਹੈ ਤਾਂ ਜੋਂ ਇਸ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਮਿਸਟਰ ਰਮਨ ਸਹਿਗਲ ਜੀ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ AI ਦੀ ਵਰਤੋਂ ਜ਼ਿੰਮੇਵਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ।