Notice Board
  • Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਇੱਕ ਸਫਲ ਅਧਿਆਪਕ ਕਿਵੇਂ ਬਣੀਏ (How to become a successful Teacher ) ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਸਦਕਾ ਕਾਲਜ ਵਿੱਚ ਇੱਕ ਸਫਲ ਅਧਿਆਪਕ ਕਿਵੇਂ ਬਣੀਏ (How to become successful Teacher) ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ ਜਿਸ ਵਿਚ ਮਿਸਟਰ ਰੰਜੀਵ ਮੌਂਗਾ ਜੀ ਸੋਸ਼ਲ ਸਾਇੰਸ (ਮਾਸਟਰ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੱਛਮੀ) ਤੇ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੱਕ ਸਫਲ ਅਧਿਆਪਕ ਕਿਵੇਂ ਬਣੀਏ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ , ਉਨ੍ਹਾਂ ਨੂੰ ਸਿੱਖਣ ਲਈ ਪ੍ਰੇਰਿਤ ਕਰਨ ਅਤੇ ਚੰਗੇ ਗੁਣ ਸਿਖਾਉਣ, ਇਹ ਸਿਰਫ ਪੜਾਉਣ ਤੱਕ ਸੀਮਤ ਨਹੀਂ ਸਗੋਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨਾ ਵੀ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਮਿਸਟਰ ਰੰਜੀਵ ਮੌਂਗਾ ਜੀ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਮੌਜੂਦ ਸਨ।