ਲਾਲਾ ਜਗਤ ਨਾਰਾਇਣ ਐਜੂਕੇਸ਼ਨ ਕਾਲਜ, ਜਲਾਲਾਬਾਦ (ਪੱਛਮੀ) ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ
ਸਥਾਨਕ ਲਾਲਾ ਜਗਤ ਨਾਰਾਇਣ ਐਜੂਕੇਸ਼ਨ ਕਾਲਜ, ਜਲਾਲਾਬਾਦ (ਪੱਛਮੀ) ਵਿਖੇ ਕਾਲਜ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ ਦੀ ਸਰਪ੍ਰਸਤੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਮਿਤੀ 22 ਅਕਤੂਬਰ 2026 ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ ਕਾਲਜ ਦੇ ਵੱਖ-ਵੱਖ ਕੋਰਸਾਂ, ਜਿਵੇਂ ਕਿ ਡੀ.ਐੱਲ.ਐੱਡ., ਬੀ.ਏ., ਬੀ.ਕਾਮ. ਅਤੇ ਬੀ.ਐੱਡ. ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਹ ਪ੍ਰੀਖਿਆ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਅਤੇ ਸਟਾਫ਼ ਦੇ ਸਹਿਯੋਗ ਨਾਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਗਈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨੀਤਿਕਾ ਜੀ ਨੇ ਕਿਹਾ ਕਿ ਨੈਤਿਕ ਸਿੱਖਿਆ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੰਗੇ ਆਚਰਨ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ, ਜੋ ਉਨ੍ਹਾਂ ਨੂੰ ਇੱਕ ਚੰਗਾ ਵਿਦਿਆਰਥੀ ਬਣਾਉਣ ਦੇ ਨਾਲ-ਨਾਲ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦੇ ਹਨ।
ਕਾਲਜ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਗਈ।