• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਗਾਇਆ ਗਿਆ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ।

ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਵਿੱਚ ਮਿਤੀ 17/10/2025 ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਮੁੱਖ ਮਹਿਮਾਨ ਸਰਦਾਰ ਨਰਿੰਦਰਪਾਲ ਸਿੰਘ ਲੈਕਚਰਾਰ ਸਰਕਾਰੀ ਸਕੂਲ ਗੁਰੂ ਹਰਸਹਾਏ ( ਐਡੀਸ਼ਨਲ ਚੀਫ਼ ਸਕੱਤਰ ਅਕਾਦਮਿਕ) , ਸਰਦਾਰ ਸੰਜੀਵ ਸਿੰਘ ( ਖੇਤਰ ਸਕੱਤਰ ਜਲਾਲਾਬਾਦ) ਅਤੇ ਸਰਦਾਰ ਜਸਵਿੰਦਰ ਸਿੰਘ ਜੀ ਨੇ ਸ਼ਿਰਕਤ ਕੀਤੀ। ਇਸ ਸੈਮੀਨਾਰ ਦੇ ਮੁੱਖ ਪ੍ਰਵਕਤਾ ਸਰਦਾਰ ਨਰਿੰਦਰਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਪ੍ਰਤੀ ਉਤਮ ਵਿਚਾਰ ਪੇਸ਼ ਕੀਤੇ , ਗੁਰਬਾਣੀ ਨਾਲ ਜੁੜਨ ਲਈ ਅਤੇ ਚੰਗੀ ਜੀਵਨ ਜਾਚ ਦੇ ਢੰਗਾ ਬਾਰੇ ਵਿਸਥਾਰ ਪੂਰਵ ਦੱਸਿਆ ਇਸ ਸੈਮੀਨਾਰ ਵਿੱਚ ਕਾਲਜ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਤਹਿ ਦਿਲੋ ਧੰਨਵਾਦ ਕੀਤਾ। ਇਸ ਸੈਮੀਨਾਰ ਦਾ ਆਯੋਜਨ ਸਹਾਇਕ ਪ੍ਰੋਫ਼ੈਸਰ ਅਮਨ ਝਾਂਬ ਜੀ ਦੇ ਦੇਖ ਰੇਖ ਵਿੱਚ ਹੋਇਆ।