• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਪ੍ਰੀਖਿਆਵਾਂ ਵਿੱਚ ਸਫਲਤਾ ਲਈ ਸੰਖਿਆਤਮਕ ਯੋਗਤਾ ਅਤੇ ਮਾਨਸਿਕ ਗਣਿਤ ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਸਦਕਾ ਕਾਲਜ ਵਿਖੇ ਪ੍ਰੀਖਿਆਵਾਂ ਵਿੱਚ ਸਫਲਤਾ ਲਈ ਸੰਖਿਆਤਮਕ ਯੋਗਤਾ ਅਤੇ ਮਾਨਸਿਕ ਗਣਿਤ ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ ਜਿਸ ਵਿਚ ਮਿਸਟਰ ਜਗਦੇਵ ਸਿੰਘ ਜੀ ਬਠਿੰਡਾ ਤੋਂ ਉੱਘੇ ਤੌਰ ਤੇ ਪਹੁੰਚੇ ਜਿੰਨਾ ਨੇ ਬੜੇ ਹੀ ਸਰਲ ਤਰੀਕੇ ਨਾਲ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਲਈ ਲੋੜੀਂਦੀ ਯੋਗਤਾ ਅਤੇ ਗਣਿਤ ਨਾਲ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਗਣਿਤ ਦੀਆਂ ਸਮੱਸਿਆ ਹੱਲ ਕਰਨ ਲਈ ਤਰਕਸ਼ੀਲ ਸੋਚ ਅਤੇ ਮਾਨਸਿਕ ਯੋਗਤਾਵਾਂ ਨੂੰ ਵਧਾਉਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਉਨ੍ਹਾਂ ਨੇ ਗਣਿਤ ਦੀਆਂ ਵੱਖ ਵੱਖ ਟਿ੍ਕਸ ਦੀ ਵਰਤੋਂ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਤੇ ਕਿਹਾ ਕਿ ਰੌਜ਼ਾਨਾ ਅਭਿਆਸ ਤੇ ਗਰੁੱਪ ਸਟੱਡੀ ਰਾਹੀਂ ਬੁਨਿਆਦੀ ਗਣਿਤ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਅੰਤ ਵਿੱਚ ਉਨ੍ਹਾਂ ਨੇ ਗੁੰਝਲਦਾਰ ਸਵਾਲਾਂ ਨੂੰ ਸ਼ੋਰਟ ਕਟ ਤਰੀਕਿਆ ਨਾਲ ਹੱਲ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਮਿਸਟਰ ਜਗਦੇਵ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਗਣਿਤ ਸਬੰਧੀ ਲੋੜੀਂਦੀਆਂ ਯੋਗਤਾਵਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।