
ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਬੀ. ਐਂਡ. ਸੈਸ਼ਨ (2024-2026) ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਦੱਸਿਆ ਕਿ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਕਾਲਜ ਦੇ ਵਿਦਿਆਰਥੀ ਮਨਜਿੰਦਰ ਸਿੰਘ 89% ਫੀਸਦੀ ਅੰਕ ਲੈ ਕੇ ਤੇ ਸਰਬਜੀਤ ਕੌਰ ਨੇ 89% ਫੀਸਦੀ ਅੰਕ ਲੈ ਕੇ ਪਹਿਲਾਂ ਸਥਾਨ ਈਸਤਾ, ਜੈਸਮੀਨ, ਜੋਤੀ , ਜੋਤੀ ਬਾਲਾ ਅਤੇ ਪ੍ਰਗਤੀ ਨੇ, 88.66 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਅੰਜੂ ਬਾਲਾ, ਸ਼ਿਮਲਾ ਅਤੇ ਤਮੰਨਾ ਵਿਦਿਆਰਥੀਆਂ ਨੇ 88.33 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।