Notice Board
  • Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੁੱਢਲੀ ਸਹਾਇਤਾ ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੁਢਲੀ ਸਹਾਇਤਾ ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਅਧੀਨ ਕਾਲਜ ਵਿੱਖੇ ਮੁੱਢਲੀ ਸਹਾਇਤਾ ਅਤੇ ਐਮਰਜੈਂਸੀ ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਇਹ ਲੈਕਚਰ ਯੂਨੀਵਰਸਿਟੀ ਆਫ ਨਰਸਿੰਗ ਜਲਾਲਾਬਾਦ ਦੁਆਰਾ ਲਗਾਇਆ ਗਿਆ। ਜਿਸ ਵਿਚ ਗੁਰਨੂਰ ਕੌਰ ਧਾਲੀਵਾਲ, ਅਰਸ਼ਪ੍ਰੀਤ ਕੌਰ, ਅਤੇ ਗਗਨਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਢੱਲੀ ਸਹਾਇਤਾ ਅਤੇ ਐਮਰਜੈਂਸੀ ਬਾਰੇ ਦੱਸਿਆ ਤਾਂ ਜੋਂ ਵਿਦਿਆਰਥੀ ਜਾਗਰੂਕ ਰਹਿ ਸਕਣ ਅਤੇ ਸੰਕਟਕਾਲੀਨ ਸਥਿਤੀ ਦਾ ਸਾਹਮਣਾ ਕਰ ਸਕਣ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਅਜਿਹੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਅੰਤ ਵਿਚ ਡਾ ਨੀਤਿਕਾ ਜੀ ਨੇ ਗੂਰਨੂਰ ਕੌਰ, ਅਰਸ਼ਪ੍ਰੀਤ ਕੌਰ ਅਤੇ ਗਗਨਦੀਪ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ, ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ।