• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਖੁਸ਼ੀ ਦਿਵਸ।

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਅੰਤਰਰਾਸ਼ਟਰੀ ਖੁਸ਼ੀ ਦਿਵਸ ਮਨਾਇਆ ਗਿਆ। ਇਸ ਦਿਵਸ ਦਾ ਉਦੇਸ਼ ਮਨੁੱਖੀ ਜੀਵਨ ਵਿੱਚ ਖੁਸ਼ੀ ਅਤੇ ਤੰਦਰੁਸਤੀ ਦੇ ਮੱਹਤਵ ਨੂੰ ਉਜਾਗਰ ਕਰਨਾ ਹੈ। ਸੰਯੁਕਤ ਰਾਸ਼ਟਰ ਨੇ 2013 ਵਿੱਚ ਇਸਨੂੰ ਮਨਾਉਣਾ ਸ਼ੁਰੂ ਕੀਤਾ ਸੀ ਜਿਸਦੀ ਸ਼ੁਰੂਆਤ ਭੂਟਾਨ ਦੁਆਰਾ ਕੀਤੀ ਗਈ ਸੀ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਤਨਾਵ ਬਹੁਤ ਵੱਧ ਰਿਹਾ ਹੈ ਜਿਸ ਕਾਰਨ ਸਿਹਤ ਸਬੰਧੀ ਸਮੱਸਿਆ ਵੱਧ ਰਹੀਆਂ ਹਨ। ਜਿਸ ਦਾ ਹੱਲ ਖੁਸ਼ ਰਹਿ ਕੇ ਕੱਢਿਆ ਜਾ ਸਕਦਾ ਹੈ ਸੋ ਖੁਸ਼ੀ ਸਾਨੂੰ ਮਾਨਸਿਕ ਸ਼ਾਂਤੀ ਮਾਨਸਿਕ ਸ਼ਾਂਤੀ ਦੇ ਨਾਲ ਨਾਲ ਰਿਸ਼ਤਿਆ ਦੀ ਅਹਿਮੀਅਤ ਵੀ ਦੱਸਦੀ ਹੈ।