• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਮਹਿਲਾ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦਿੰਦੇ ਹੋਏ ਮਹਿਲਾ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਇਹ ਦਿਵਸ਼ ਪੂਰਨ ਰੂਪ ਵਿੱਚ ਔਰਤਾਂ ਨੂੰ ਸਮਰਪਿਤ ਹੈ। ਇਹ ਦਿਵਸ ਔਰਤਾਂ ਦੇ ਸਨਮਾਨ ਅਤੇ ਸਤਿਕਾਰ ਵਜੋਂ ਮਨਾਇਆ ਜਾਂਦਾ ਹੈ। ਜਿਸ ਦਾ ਮਕਸਦ ਔਰਤਾਂ ਨੂੰ ਉਹਨਾਂ ਦੇ ਅਧਿਕਾਰਾਂ, ਸੁਰੱਖਿਆ ਅਤੇ ਆਜ਼ਾਦੀ ਬਾਰੇ ਜਾਗਰੂਕ ਕਰਨਾ, ਅਤੇ ਉਹਨਾਂ ਦੇ ਸਮਾਜਿਕ ਯੋਗਦਾਨ ਨੂੰ ਮਾਨਤਾ ਦੇਣਾ, ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕਾਮਯਾਬ ਔਰਤਾਂ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਸਾਨੂੰ ਸਾਡੇ ਸਮਾਜ ਵਿੱਚ ਵੀ ਵੇਖਣ ਨੂੰ ਮਿਲਦੀਆਂ ਹਨ। ਇਸ ਮੌਕੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ। ਇਹ ਪ੍ਰੋਗਰਾਮ ਪੰਜਾਬੀ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਨਿਰਮਲਾ ਰਾਣੀ ਜੀ ਦੀ ਦੇਖ ਰੇਖ ਵਿੱਚ ਹੋਇਆ।