ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ 1/11/2025 ਨੂੰ ਕਾਲਜ ਵਿੱਖੇ ਪੰਜਾਬ ਰਾਜ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮੱਹਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਰਾਜ ਦਿਵਸ ਪੰਜਾਬ ਦੇ ਇਤਿਹਾਸ ਵਿਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਜੋਂ ਕਿ 1 ਨਵੰਬਰ 1966 ਨੂੰ ਪੰਜਾਬ ਪੁਨਰਗਠਨ ਐਕਟ ਦੇ ਤਹਿਤ, ਪੰਜਾਬ ਦੇ ਪੰਜਾਬੀ ਬੋਲਣ ਵਾਲੇ ਖੇਤਰ ਨੂੰ ਵੱਖ ਕਰਕੇ ਮੋਜੂਦਾ ਪੰਜਾਬ ਰਾਜ ਬਣਾਇਆ ਗਿਆ ਸੀ। ਜੋਂ ਕਿ ਰਾਜ ਭਰ ਵਿੱਚ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਵਿਰਾਸਤ ਨੂੰ ਉਜਾਗਰ ਕਰਨ ਲਈ ਸਮਾਰੋਹ ਆਯੋਜਿਤ ਕੀਤਾ ਜਾਂਦਾ ਹੈ। ਤਾਂ ਜੋਂ ਪੰਜਾਬੀ ਲੋਕਾ ਦੀ ਵਿਲੱਖਣ ਪਛਾਣ ਨੂੰ ਕਾਇਮ ਰੱਖਿਆ ਜਾ ਸਕੇ, ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ। ਇਸ ਸਮੁੱਚੇ ਪ੍ਰੋਗਰਾਮ ਦਾ ਪ੍ਰਬੰਧ ਪੰਜਾਬੀ ਸਹਾਇਕ ਪ੍ਰੋਫ਼ੈਸਰ ਨਿਰਮਲਾ ਰਾਣੀ ਦੀ ਦੇਖ ਰੇਖ ਵਿੱਚ ਹੋਇਆ।