ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ 22 ਦਸੰਬਰ 2025 ਨੂੰ ਗਣਿਤ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੇ ਉਦੇਸ਼ਾਂ ਉਪਰ ਚਾਨਣਾ ਪਾਉਂਦਿਆਂ ਹੋਇਆਂ ਦੱਸਿਆ ਕਿ ਭਾਰਤ ਦੇ ਮਹਾਨ ਗਣਿਤ ਸ਼ਾਸਤਰੀ ਸ੍ਰੀ ਨਿਵਾਸ ਰਾਮਾਨੁਜ ਦੇ ਜਨਮ ਦਿਹਾੜੇ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਗਣਿਤ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਇਸ ਵਿਸੇ ਦੇ ਡਰ ਨੂੰ ਦੂਰ ਕਰਨਾ ਹੈ। ਇਸ ਪ੍ਰੋਗਰਾਮ ਦਾ ਪ੍ਰਬੰਧ ਸਹਾਇਕ ਪ੍ਰੋਫ਼ੈਸਰ ਡਾ ਰਿਚਾ ਜੀ ਦੀ ਦੇਖ ਰੇਖ ਵਿੱਚ ਹੋਇਆ। ਉਨ੍ਹਾਂ ਨੇ ਇਸ ਦਿਨ ਵਿਦਿਆਰਥੀਆਂ ਨਾਲ ਗਣਿਤ ਦਿਵਸ ਬਾਰੇ ਜਾਣਕਾਰੀ ਸਾਂਝੀ ਕੀਤੀ।