• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ।

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ।
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ 12/01/2026 ਨੂੰ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਵਸ਼ ਮਹਾਨ ਅਧਿਆਤਮਿਕ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਨਾਲ ਸੰਬਧਿਤ ਹੈ ਜਿਸਦਾ ਮਨੋਰਥ ਨੌਜਵਾਨਾ ਦੇ ਸਮਾਜਿਕ ਸੱਭਿਆਚਾਰਕ ਅਤੇ ਕਾਨੂੰਨੀ ਮੁਦਿਆਂ ਤੇ ਧਿਆਨ ਦਿਵਾਉਣਾ ਅਤੇ ਵਿਸ਼ਵ ਪੱਧਰੀ ਸਮੱਸਿਆ ( ਜਿਵੇਂ ਕਿ ਸਿੱਖਿਆ, ਰੋਜ਼ਗਾਰ, ਸ਼ਾਂਤੀ) ਵਿੱਚ ਉਹਨਾਂ ਦੀ ਭੂਮਿਕਾ ਅਤੇ ਰੋਜ਼ਗਾਰ ਨੂੰ ਸਵੀਕਾਰ ਕਰਨਾ ਅਤੇ ਆਉਂਣ ਵਾਲੀਆਂ ਚੁਣੌਤੀਆਂ ਬਾਰੇ ਜਾਗਰੂਕਤਾ ਵਧਾਉਣ ਲਈ ਸਮਰਪਿਤ ਹੈ।