• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਰਾਸ਼ਟਰੀ ਸਿੱਖਿਆ ਦਿਵਸ।

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਯੋਗ ਅਗਵਾਈ ਹੇਠ ਅੱਜ ਮਿਤੀ 11 ਨਵੰਬਰ 2025 ਨੂੰ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਅਜ਼ਾਦ ਬਾਰੇ ਵਿਚਾਰ ਸਾਂਝੇ ਕੀਤੇ। ਇਹ ਦਿਵਸ ਮੌਲਾਨਾ ਅਬੁਲ ਕਲਾਮ ਅਜ਼ਾਦ ਦੇ ਜਨਮ ਦਿਵਸ ਅਤੇ ਉਨ੍ਹਾਂ ਦੇ ਸਿੱਖਿਆ ਵਿੱਚ ਯੋਗਦਾਨ ਨੂੰ ਸਮਰਪਿਤ ਹੈ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦਾ ਮਹੱਤਵ ਦੱਸਿਆ ਗਿਆ ਅਤੇ ਕਿਹਾ ਕਿ ਸਿੱਖਿਆ ਦੀ ਭੂਮਿਕਾ ਵਿਅਕਤੀ ਵਿਅਕਤੀ ਅਤੇ ਸਮਾਜ ਦੋਵਾਂ ਨੂੰ ਅਕਾਰ ਦੇਣ ਵਿੱਚ ਮੱਹਤਵਪੂਰਨ ਹੈ ਅਤੇ ਸਾਰੇ ਇਹ ਕੋਸ਼ਿਸ਼ ਕਰਾਂਗੇ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਪ੍ਰੋਗਰਾਮ ਦਾ ਸੰਚਾਲਨ ਸਹਾਇਕ ਪ੍ਰੋਫ਼ੈਸਰ ਮੀਨੂ ਬਜਾਜ ਦੁਆਰਾ ਕੀਤਾ ਗਿਆ।