• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਵਿਸ਼ਵ ਦਿਆਲਤਾ ਦਿਵਸ।

ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਅੱਜ 13/10/2025 ਨੂੰ ਕਾਲਜ ਵਿੱਚ ਵਿਸ਼ਵ ਦਿਆਲਤਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੇ ਉਦੇਸ਼ਾਂ ਤੇ ਚਾਨਣਾ ਪਾਉਂਦਿਆਂ ਹੋਇਆਂ ਕਿਹਾ ਕਿ ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਇਕ ਦੂਜੇ ਨਾਲ ਜੁੜੇ ਰੱਖਣ ਅਤੇ ਦੂਜਿਆਂ ਪ੍ਰਤੀ ਦੁਸ਼ਮਣੀ ਅਤੇ ਈਰਖਾ ਦੀ ਭਾਵਨਾ ਨੂੰ ਖਤਮ ਕਰਨਾ ਹੈ, ਦਿਆਲਤਾ ਨੂੰ ਮਨੁੱਖੀ ਗੁਣਾਂ ਵਿੱਚੋਂ ਸੱਭ ਤੋਂ ਉੱਤਮ ਸਥਾਨ ਦਿੱਤਾ ਜਾਂਦਾ ਹੈ। ਇਹ ਉਹ ਭਾਵ ਹੈ ਜੋਂ ਮਨੱਖਤਾ ਨੂੰ ਪ੍ਰਫੁੱਲਿਤ ਕਰਦਾ ਹੈ ਜੋਂ ਕਿ ਸਾਨੂੰ ਜਾਤੀ, ਧਰਮ, ਰਾਜਨੀਤੀ, ਲਿੰਗ ਅਤੇ ਸਥਾਨ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਏਕਤਾ ਦੀ ਭਾਵਨਾ ਪੈਦਾ ਕਰਦੀ ਹੈ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਭਾਸ਼ਣ ਦੇ ਕੇ ਵਿਸ਼ਵ ਦਿਆਲਤਾ ਬਾਰੇ ਸਾਰਿਆਂ ਨੂੰ ਜਾਗਰੂਕ ਕੀਤਾ । ਇਸ ਸਮੁੱਚੇ ਪ੍ਰੋਗਰਾਮ ਦਾ ਪ੍ਰਬੰਧ ਸਹਾਇਕ ਪ੍ਰੋਫ਼ੈਸਰ ਮੀਨੂ ਬਜਾਜ ਅਤੇ ਅਮਨ ਹਾਡਾ ਜੀ ਦੀ ਦੇਖ ਰੇਖ ਵਿੱਚ ਹੋਇਆ।