• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਵਿਸ਼ਵ ਧਰਤੀ ਦਿਵਸ, ਸਾਡੀ ਸ਼ਕਤੀ, ਸਾਡਾ ਗ੍ਰਹਿ ਥੀਮ ਦੇ ਅਧੀਨ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ ਨੀਤਿਕਾ ਜੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੁਦਰਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਇਹ ਦਿਵਸ਼ ਮਨਾਇਆ ਜਾਂਦਾ ਹੈ। ਮਨੁੱਖੀ ਕਿਰਿਆਵਾਂ ਕਾਫ਼ੀ ਹੱਦ ਤੱਕ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦਾ ਕਾਰਨ ਬਣਦੀਆਂ ਹਨ। ਇਸ ਨੂੰ ਕਿਵੇਂ ਮੁੜ ਵਰਤੋਂ ਕਰਕੇ, ਰੀਸਾਈਕਲ ਕਰਕੇ ਅਤੇ ਘੱਟ ਵਰਤੋਂ ਕਰਕੇ ਬਚਾਇਆ ਜਾ ਸਕਦਾ ਹੈ। ਇਸ ਬਾਰੇ ਜਾਗਰੂਕਤਾ ਫੈਲਾਉਣੀ ਜ਼ਰੂਰੀ ਹੈ। ਇਸ ਮੌਕੇ ਤੇ ਵਿਗਿਆਨ ਵਿਭਾਗ ਦੇ ਮੈਡਮ ਰਿੰਕਲ ਨੇ ਸਮੂਹ ਸਟਾਫ ਮੈਂਬਰਾਂ ਅੱਗੇ ਪ੍ਰਸਤੁਤੀਕਰਨ ਕਰਦੇ ਹੋਏ ਧਰਤੀ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਕਾਲਜ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀਆਂ ਵੱਲੋਂ ਪੌਦੇ ਲਗਾ ਕੇ ਇਸ ਦਿਹਾੜੇ ਨੂੰ ਮਨਾਇਆ ਗਿਆ।