• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਵਿਸ਼ਵ ਪੁਸਤਕ ਦਿਵਸ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ 23/04/2026 ਨੂੰ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਅਜੋਕੀ ਪੀੜ੍ਹੀ ਨੂੰ ਕਿਤਾਬਾਂ ਨਾਲ ਜੁੜਨ ਲਈ ਲਾਇਬ੍ਰੇਰੀ ਵਿੱਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਲੇਖਕਾਂ ਦੇ ਜੀਵਨ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਮੂਹ ਸਟਾਫ ਮੈਂਬਰਾਂ ਨੇ ਕਵੀ ਸਾਹਿਤਕਾਰਾਂ ਦੇ ਜੀਵਨ ਤੇ ਰਚਨਾਵਾਂ ਨੂੰ ਪੜਿਆ ਅਤੇ ਵਿਚਾਰ ਚਰਚਾ ਕੀਤੀ।