• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਵਿਸ਼ਵ ਰੰਗਮੰਚ ਦਿਵਸ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਅੱਜ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ। ਇਹ ਦਿਨ ਰੰਗਮੰਚ (ਥੀਏਟਰ) ਕਲਾਕਾਰਾਂ ਨੂੰ ਸਨਮਾਨਿਤ ਕਰਨ ਅਤੇ ਰੰਗਮੰਚ ਦੀ ਮੱਹਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜਿਕ ਮੁੱਦਿਆ ਤੇ ਚਰਚਾ ਕਰਨ ਲਈ ਸਮਰਪਿਤ ਹੈ। ਇਹ ਕਲਾ ਸਮਾਜ ਨੂੰ ਸਿੱਖਿਆ ਕਰਨ ਵੱਖ ਵੱਖ ਚਿੰਤਾਵਾਂ ਬਾਰੇ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਕਿਹਾ ਇਸ ਦਿਨ ਰੰਗਮੰਚ ਰਾਹੀਂ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਵਾਲੇ ਕਲਾਕਾਰਾ ਨੂੰ ਯਾਦ ਕੀਤਾ ਜਾਂਦਾ ਹੈ। ਅਤੇ ਵੱਖ ਵੱਖ ਥਾਵਾਂ ਤੇ ਨਾਟਕ, ਰੰਗਮੰਚ ਪ੍ਰਦਰਸ਼ਨ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਮੌਕੇ ਤੇ ਕਾਲਜ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।