• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ Inspired By Nature For Climate For Our Future ਥੀਮ ਦੇ ਅਧੀਨ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸਟਾਫ, ਵਿਦਿਆਰਥੀਆਂ ਵੱਲੋਂ ਕਈ ਪ੍ਰਕਾਰ ਦੇ ਪੌਦੇ ਜਿਵੇਂ ਨਿੰਮ , ਤੁਲਸੀ, ਪਿੱਪਲ ਆਦਿ ਦਾ ਰੌਪਣ ਕੀਤਾ ਗਿਆ ਅਤੇ ਪੰਛੀਆਂ ਦੇ ਲਈ ਦਾਣਾ ਪਾਣੀ ਤੇ ਰਹਿਣ ਬਸੇਰੇ ਦਾ ਪ੍ਰਬੰਧ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਕਿਹਾ ਕਿ ਇਹ ਦਿਵਸ ਵਿਸ਼ਵ ਭਰ ਦੇ ਵਿਅਕਤੀਆ, ਭਾਈਚਾਰਕ ਨੂੰ ਵਾਤਾਵਰਨ ਦੇ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕਰਦਾ ਹੈ, ਕਿਉਂਕਿ ਅੱਜ ਦੀ ਪੀੜੀ ਨੂੰ ਵਾਤਾਵਰਣ ਬਾਰੇ ਗਿਆਨ ਹੋਣਾ ਚਾਹੀਦਾ ਤਾਂ ਜੋਂ ਵੱਧ ਤੋਂ ਵੱਧ ਪੌਦੇ ਲਗਾਏ ਜਾ ਸਕਣ । ਜੇਕਰ ਅਸੀਂ ਇਸ ਧਰਤੀ ( ਨੀਲੇ ਗ੍ਰਹਿ) ਨੂੰ ਹਰਾ ਭਰਾ ਬਣਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਮਿਲ ਕੇ ਉਪਰਾਲੇ ਕਰਨੇ ਪੈਣਗੇ। ਇਸ ਤਰ੍ਹਾਂ ਰੁੱਖ ਲਗਾ ਕੇ ਗਲੋਬਲ ਵਾਰਮਿੰਗ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ।