• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ।

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ।
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ03/06/2026 ਨੂੰ cycling For a Greenar Future ਥੀਮ ਦੇ ਅਧੀਨ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ। ਇਸ ਦਾ ਮੁੱਖ ਉਦੇਸ਼ ਸਾਈਕਲ ਦੀ ਵਰਤੋਂ ਨੂੰ ਉਤਸ਼ਾਹਿਤ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨਾ ਅਤੇ ਚੰਗੇ ਸਿਹਤ ਨੂੰ ਬਰਕਰਾਰ ਰੱਖਣਾ ਹੈ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਦੱਸਿਆ ਕਿ ਇਹ ਉਪਰਾਲਾ ਨੌਜਵਾਨਾ ਵਿੱਚ ਫਿਟਨੈਂਸ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਫਿਟਨੈਂਸ ਦਾ ਪ੍ਰਣ ਲੈਣ ਤੇ ਤੰਦਰੁਸਤ ਦੇਸ਼ ਦੇ ਨਿਰਮਾਣ ਵਿਚ ਸਹਿਯੋਗ ਦੇਣ।