• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜੇ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ‌ ਇਸ ਮੌਕੇ ਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਦੀ ਜੀਵਨੀ ਤੇ ਭਾਸ਼ਣ, ਕਵਿਤਾਵਾਂ ਅਤੇ ਕ੍ਰਾਂਤੀਕਾਰੀ ਗੀਤ ਪੇਸ਼ ਕੀਤੇ। ਵਿਦਿਆਰਥੀਆਂ ਨੇ ਮਾਰਚ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਸ਼ਹੀਦੀ ਦਿਹਾੜੇ ਤੇ ਵਿਦਿਆਰਥੀਆਂ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਮਹਾਨ ਸ਼ਹੀਦਾਂ ਦੇ ਬਲੀਦਾਨ ਦਾ ਸਨਮਾਨ ਕਰਨਾ ਚਾਹੀਦਾ ਹੈ। ਜਿੰਨਾ ਦੀ ਕੁਰਬਾਨੀ ਸਦਕਾ ਅਸੀਂ ਅੱਜ ਅਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।