• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮਨੁੱਖੀ ਜੀਵਨ ਦਾ ਸੰਗੀਤਕ ਸਬੰਧੀ ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਅਧੀਨ ਕਾਲਜ ਵਿੱਖੇ ਮਨੁੱਖੀ ਜੀਵਨ ਦਾ ਸੰਗੀਤਕ ਸੰਬੰਧ ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਸਹਾਇਕ ਪ੍ਰੋਫ਼ੈਸਰ ਸਰਦਾਰ ਗੁਰਜੀਤ ਸਿੰਘ ਜੀ. ਜੀ. ਐਸ ਡੀ. ਏ. ਵੀ ਕਾਲਜ ਜਲਾਲਾਬਾਦ ਪੱਛਮੀ ਤੇ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਮਨੁੱਖੀ ਜੀਵਨ ਵਿੱਚ ਸੰਗੀਤ ਦੇ ਮੱਹਤਵ ਤੇ ਪ੍ਰਭਾਵ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਹਾ ਕਿ ਸੰਗੀਤ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ ਸਗੋਂ ਇਹ ਰੂਹ ਦੀ ਖੁਰਾਕ, ਮਾਨਸਿਕ ਸ਼ਾਂਤੀ ਅਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ ਜਿਵੇਂ ਪਿਆਰ, ਖੁਸ਼ੀ, ਗਮੀ ਆਦਿ। ਸੰਗੀਤ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੌਰਾਨ ਪ੍ਰਿੰਸੀਪਲ ਡਾ ਨੀਤਿਕਾ ਜੀ ਨੇ ਸਰਦਾਰ ਗੁਰਜੀਤ ਸਿੰਘ ਜੀ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।