• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਰਿਸਰਚ ਐਥਕਿਸ ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਰਿਸਰਚ ਐਥਕਿਸ ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪ੍ਰਫੌਸਰ ਪਰਮਜੀਤ ਕੁਮਾਰ ਮਾਸਟਰ ਮਾਇੰਡ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਲੈਕਚਰ ਦਾ ਮੁੱਖ ਉਦੇਸ਼ ਐਮ ਐਂਡ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਰਿਸਰਚ ਦੇ ਨੈਤਿਕ ਮਾਪਦੰਡਾਂ ਅਤੇ ਖੋਜ ਵਿੱਚ ਬਾਏਸਨਸ ਨੂੰ ਰੋਕਣ ਲਈ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਉਚ ਪੱਧਰੀ ਅਤੇ ਪ੍ਰਭਾਵਸ਼ਾਲੀ ਖੋਜ ਲਈ ਨੈਤਿਕ ਸਿਧਾਂਤਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਪ੍ਰਫੌਸਰ ਪਰਮਜੀਤ ਕੁਮਾਰ ਜੀ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।