• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਰਿਸਰਚ ਸਾਇਨੋਪੋਸ਼ਸ ਲਈ ਲਗਾਇਆ ਗਿਆ ਐਕਸਟੈਨਸ਼ਨ ਲੈਕਚਰ।

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਰਿਸਰਚ ਸਾਇਨੋਪੋਸ਼ਸ ਲਈ ਲਗਾਇਆ ਗਿਆ ਐਕਸਟੈਨਸ਼ਨ ਲੈਕਚਰ।
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ 26/12/2025 ਨੂੰ ਐਕਸਟੈਨਸ਼ਨ ਲੈਕਚਰ ਲਗਾਇਆ ਗਿਆ। ਜਿਸ ਵਿਚ ਐਮ ਐਂਡ ਦੇ ਵਿਦਿਆਰਥੀਆਂ ਨੂੰ ਰਿਸਰਚ ਸਾਇਨੋਪੋਸ਼ਸ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਰਿਸਰਚ ਸਾਇਨੋਪੋਸ਼ਸ ਨੂੰ ਤਰਤੀਬਵਾਰ ਕਰਨਾ ਹੁੰਦਾ ਹੈ। ਜਿਸ ਦੀ ਸਮੁੱਚੇ ਢੰਗ ਨਾਲ ਜਾਣਕਾਰੀ ਵਿਦਿਆਰਥੀਆਂ ਨੂੰ ਮੁੱਹਈਆ ਕਰਵਾਈ ਗਈ । ਇਸ ਤੋਂ ਇਲਾਵਾ ਕਾਲਜ ਦੇ ਸਹਾਇਕ ਪ੍ਰੋਫ਼ੈਸਰ ਡਾ ਨਰਿੰਦਰ ਸਿੰਘ ਅਤੇ ਅਮਨਦੀਪ ਹਾਡਾ ਜੀ ਨੇ ਵਿਦਿਆਰਥੀਆਂ ਨੂੰ ਬਣਦੀ ਜਾਣਕਾਰੀ ਦਿੱਤੀ। ਇਸ ਤਰ੍ਹਾਂ ਇਹ ਐਕਸਟੈਨਸ਼ਨ ਲੈਕਚਰ ਵਿਦਿਆਰਥੀਆਂ ਲਈ ਕਾਫੀ ਲਾਹੇਵੰਦ ਸਾਬਿਤ ਰਿਹਾ।