• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਫਸਟ ਏਡ ਅਤੇ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਪਿੰਡ ਚੱਕ ਅਰਾਈਆ ਵਾਲਾ ( ਫ਼ਲੀਆਂ ਵਾਲਾ) ਦੇ ਲੋਕਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ, ਇਸ ਕੈਂਪ ਵਿੱਚ ਪ੍ਰਾਈਵੇਟ ਮਾਹਿਰ ਡਾਕਟਰ ਪ੍ਰਤਾਪ ਸਿੰਘ ਅਤੇ ਸਹਾਇਕ ਜਗਜੀਤ ਸਿੰਘ ਵੱਲੋਂ 100 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਵੱਲੋਂ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਕਿ ਹਾਈ ਬਲੱਡ ਪ੍ਰੇਸ਼ਰ, ਸ਼ੂਗਰ ਟੈਸਟ ਆਦਿ ਰੋਗਾਂ ਬਾਰੇ ਜਾਂਚ ਕੀਤੀ ਅਤੇ ਜ਼ਰੂਰਤਮੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਲੋਕ ਆਪਣੇ ਕੰਮਾਂ ਵਿੱਚ ਇੰਨੇ ਰੁੱਝੇ ਹੋਏ ਹਨ ਕਿ ਉਹ ਆਪਣੀ ਸਿਹਤ ਵੱਲ ਧਿਆਨ ਨਹੀਂ ਦੇ ਪਾਉਂਦੇ ਇਸੇ ਕਾਰਨ ਉਹ ਕਿਸੇ ਨਾ ਕਿਸੇ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਕੈਂਪ ਦਾ ਮੰਤਵ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋਂ ਹਰ ਵਿਅਕਤੀ ਸਿਹਤ ਦੀ ਜਾਂਚ ਕਰਵਾ ਕੇ ਬਿਮਾਰੀਆਂ ਤੋਂ ਸਕਣ।