ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਗੁਰੂਪੂਰਬ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਗੁਰੂ ਸਾਹਿਬ ਜੀ ਦੀ ਜੀਵਨੀ ਉੱਪਰ ਚਾਨਣਾ ਪਾਉਂਦਿਆਂ ਗੁਰੂ ਜੀ ਦੇ ਸੰਦੇਸ਼ਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦਾ ਇਹ ਦਿਹਾੜਾ ਸਿਰਫ ਗੁਰੂ ਜੀ ਦੇ ਜਨਮ ਦਾ ਜਸ਼ਨ ਨਹੀਂ, ਸਗੋਂ ਉਹਨਾਂ ਵੱਲੋਂ ਦਰਸਾਏ ਗਏ ਸਰਬ ਸਾਂਝੇ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਸਮੁੱਚੀ ਮਾਨਵਤਾ ਨੂੰ ਸਹੀ ਮਾਰਗ ਦਿਖਾਇਆ। ਗੁਰੂ ਜੀ ਦਾ ਫਲਸਫਾ ਸਰਲ , ਵਿਹਾਰਿਕ ਅਤੇ ਸਾਰੀਆਂ ਜਾਤਾ, ਧਰਮਾਂ ਦੇ ਲੋਕਾਂ ਲਈ ਬਰਾਬਰ ਸੀ, ਉਨ੍ਹਾਂ ਦੀਆਂ ਮੁੱਖ ਸਿੱਖਿਆਵਾਂ ਨਾਮ ਜਪਣਾ, ਕਿਰਤ ਕਰਨੀ ਤੇ ਵੰਡ ਛਕਣਾ ਸੀ। ਇਸ ਮੌਕੇ ਤੇ ਕਾਲਜ ਦੀ ਸਮੁੱਚੀ ਮੈਨੇਜਮੈਂਟ, ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀਆ ਵੱਲੋਂ ਰਾਹ ਗੀਰਾਂ ਲਈ ਲੰਗਰ ਦੀ ਸੇਵਾ ਕੀਤੀ ਗਈ।