ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾਂ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਮਿਤੀ 10 ਨਵੰਬਰ 2025 ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਵਿਚ ਡਾ. ਦਲਵਿੰਦਰ ਸ਼ਰਮਾ ਆਯੂਰਵੈਦਿਕ ਮਾਹਿਰ, ਦੁਆਰਾ ਲਗਾਇਆ ਗਿਆ। ਇਸ ਉਹਨਾਂ ਨੇ ਆਪਣੇ ਭਾਸ਼ਣ ਦੁਆਰਾ ਬਹੁਤ ਸਾਰੀਆਂ ਤਕਨੀਕਾਂ ਅਤੇ ਕਸਰਤਾਂ ਬਾਰੇ ਦੱਸਿਆ ਜਿਸ ਦੁਆਰਾ ਅਸੀਂ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਦੇ ਹਾਂ। ਉਨ੍ਹਾਂ ਨੇ ਬਹੁਤ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾ ਦੀ ਸਿਰਫ ਨਬਜ਼ ਦੇਖ ਕੇ ਸਾਰੀਆਂ ਬੀਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਅਤੇ ਉਨ੍ਹਾਂ ਦੀਆਂ ਸਮੱਸਿਆਂਵਾਂ ਦੇ ਹੱਲ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਡਾ ਦਲਵਿੰਦਰ ਸ਼ਰਮਾ ਜੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਇਹੋ ਸੈਮੀਨਾਰ ਲਗਾਉਣ ਲਈ ਵਿਦਿਆਰਥੀਆਂ ਪ੍ਰੇਰਿਤ ਕੀਤਾ।