• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿੱਚ ਕਰਵਾਇਆ ਗਿਆ ਪੁਸਤਕ ਮੇਲਾ।


ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਪੁਸਤਕ ਮੇਲਾ ਦਾ ਆਯੋਜਨ ਕੀਤਾ ਗਿਆ। ਇਸ ਪੁਸਤਕ ਮੇਲੇ ਦਾ ਮੁੱਖ ਉਦੇਸ਼ ਅੱਜ ਦੀ ਪੀੜ੍ਹੀ ਨੂੰ ਮੋਬਾਈਲ ਤੋਂ ਦੂਰ ਰੱਖਣਾ ਅਤੇ ਪੁਸਤਕ ਲਈ ਉਤਸੁਕਤ ਪੈਦਾ ਕਰਨਾ ਸੀ । ਇਸ ਪੁਸਤਕ ਮੇਲੇ ਵਿੱਚ ਕਈ ਤਰ੍ਹਾਂ ਦੀਆਂ ਪੁਸਤਕਾਂ ਜਿਵੇਂ ਕਿ ਮਹਾਨ ਪੁਰਖਾਂ ਦੀਆਂ ਜੀਵਨੀਆਂ, ਗਿਆਨ ਵਰਧਕ ਪੁਸਤਕਾ, ਮਨੋਰੰਜਨ ਸਬੰਧੀ ਪੁਸਤਕਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਸ਼ਾਮਿਲ ਸਨ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਕਿਹਾ ਕਿ ਅੱਜ ਦੇ ਰੁਝੇਵਿਆਂ ਕਾਰਨ ਅਸੀਂ ਪੁਸਤਕਾ ਤੋਂ ਦੂਰ ਹੁੰਦੇ ਜਾ ਰਹੇ ਹਾਂ ਅਤੇ ਜਿਸ ਕਾਰਨ ਮਾਨਸਿਕ ਤਨਾਵ ਵੱਧਦਾ ਜਾ ਰਿਹਾ ਹੈ ਇਸ ਲਈ ਸਾਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ ਤਾਂ ਜੋਂ ਅਸੀਂ ਮਨੋਰੰਜਨ ਦੇ ਨਾਲ ਨਾਲ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕੀਏ। ਸਾਨੂੰ ਸਮੇਂ ਸਮੇਂ ਤੇ ਅਜਿਹੇ ਪੁਸਤਕ ਮੇਲਿਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋਂ ਅੱਜ ਦੀ ਪੀੜ੍ਹੀ ਨੂੰ ਸਹੀ ਦਿਸ਼ਾ ਨਿਰਦੇਸ਼ ਮਿਲ ਸਕਣ।