ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਮਿਤੀ 17 ਨਵੰਬਰ 2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਦੇ ਸਬੰਧ ਵਿੱਚ ਉਹਨਾਂ ਦੀ 350ਵੀ ਸ਼ਹਾਦਤ ਦੇ ਵਰੇਗੰਢ ਮੌਕੇ ਤੇ ਪੋਸਟਰ ਮੇਕਿੰਗ ਅਤੇ ਪ੍ਰਸ਼ਨਾਵਲੀ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵਿਦਿਆਰਥੀਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ। ਅਤੇ ਇਸ ਦੇ ਨਾਲ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਪੋਸਟਰ ਬਣਾਏ। ਇਸ ਪ੍ਰਤੀਯੋਗਤਾ ਵਿਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਣ ਵਾਲੇ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਗੁਰੂ ਜੀ ਦੇ ਕਹੇ ਅਨੁਸਾਰ ਜੀਵਨ ਜਾਚ ਅਪਣਾਉਣ ਲਈ ਕਿਹਾ।