ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਮਿਤੀ 11 ਨਵੰਬਰ 2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਦੇ ਸਬੰਧ ਵਿੱਚ ਵਿੱਚ ਉਹਨਾਂ ਦੀ 350 ਵੀ ਸ਼ਹਾਦਤ ਵਰ੍ਹੇਗੰਢ ਦੇ ਮੌਕੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੇ ਮੁੱਖ ਵਕਤਾ ਸਰਦਾਰ ਨਰਿੰਦਰਪਾਲ ਸਿੰਘ ਜੀ ਲੈਕਚਰਾਰ ਗੋਰਮਿੰਟ ਸਕੂਲ ਲੜਕੇ ਗੁਰੂਹਰਸਹਾਏ ਅਡੀਸ਼ਨਲ ਚੀਫ਼ ਸਕੱਤਰ ਅਕਾਦਮਿਕ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਨ। ਉਹਨਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਬਲਿਦਾਨ ਬਾਰੇ ਦੱਸਿਆ ਅਤੇ ਬਾਣੀ ਦੀਆਂ ਤੁਕਾਂ ਰਾਹੀਂ ਜੀਵਨ ਨੂੰ ਸੇਧ ਦੇਣ ਵਾਲੀਆਂ ਗੱਲਾਂ ਦੱਸੀਆਂ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਸਰਦਾਰ ਨਰਿੰਦਰਪਾਲ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਵਿੱਖ ਵਿੱਚ ਅਜਿਹੇ ਸੈਮੀਨਾਰ ਕਰਵਾਏ ਜਾਣਗੇ ਤਾਂ ਜੋਂ ਵਿਦਿਆਰਥੀਆ ਦੇ ਜੀਵਨ ਨੂੰ ਸੇਧ ਮਿਲ ਸਕੇ। ਇਸ ਸੈਮੀਨਾਰ ਦਾ ਸੰਚਾਲਨ ਸਹਾਇਕ ਪ੍ਰੋਫ਼ੈਸਰ ਅਮਨ ਝਾਂਬ ਦੀ ਦੇਖ ਰੇਖ ਵਿੱਚ ਹੋਇਆ।