• Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵੱਲੋਂ ਤਿੰਨ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵੱਲੋਂ ਕਾਲਜ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵੱਲੋਂ ਤਿੰਨ ਰੋਜ਼ਾ ਵਿੱਦਿਅਕ ਟੂਰ ਲਿਜਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਅਧਿਆਤਮਿਕ ਸ਼ਾਂਤੀ ਨਾਲ ਕੁਦਰਤ ਦੀ ਗੋਦ ਦਾ ਆਨੰਦ ਮਾਨਣ ਲਈ ਸ੍ਰੀ ਰਾਮ ਸਰਨਮ ਆਸ਼ਰਮ ਗੋਹਨਾ ਵਿੱਖੇ ਲਿਜਾਇਆ ਗਿਆ। ਵਿਦਿਆਰਥੀਆਂ ਨੂੰ ਸੰਜੀਵਨੀ ਹਸਪਤਾਲ ਦਾ ਦੌਰਾ ਕਰਵਾਇਆ ਗਿਆ। ਜਿੱਥੇ ਉਨ੍ਹਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਬੀਮਾਰੀਆਂ ਦਾ ਕੁਦਰਤੀ ਤਰੀਕਿਆਂ ਨਾਲ ਇਲਾਜ ਕਰਨ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਇਸ ਤੋਂ ਇਲਾਵਾ ਵਿੱਦਿਆਰਥੀਆਂ ਨੂੰ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਗੁਰਦੁਆਰਾ ਸੰਗਰੂਰ ਵਿਖੇ ਲਿਜਾ ਕੇ ਉਥੋਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਕਾਲਜ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਤੇ ਸ਼ਸ਼ੀ ਅਨੇਜਾ ਜੀ ਵੱਲੋਂ ਵਿਦਿਆਰਥੀਆਂ ਨੂੰ ਪ੍ਰਕਿਰਤੀ ਨਾਲ ਅਤੇ ਅਧਿਆਤਮਿਕ ਸ਼ਾਂਤੀ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਵੱਲੋਂ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਟੂਰ ਸਾਨੂੰ ਮਾਨਸਿਕ ਸ਼ਾਂਤੀ ਅਤੇ ਵਾਤਾਵਰਣ ਨਾਲ ਜੋੜਦੇ ਹਨ।