• Call Us+91 84270-69100, +91 99880-48266 | Police : 100
  • Login

ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਨੌਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿੱਚੋ ਜਿਤਿਆ ਗੋਲਡ ਮੈਡਲ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਤੋਂ ਬੀ. ਐਂਡ (2025-2027) ਦੀ ਵਿਦਿਆਰਥਣ ਮਨਪ੍ਰੀਤ ਕੌਰ ਸਪੁੱਤਰੀ ਸ੍ਰੀ ਜਸਵਿੰਦਰ ਸਿੰਘ ਜ਼ਿਲ੍ਹਾ ਫਾਜ਼ਿਲਕਾ ਜਿਸਨੇ ਪੰਜਵੇਂ SKSA Punjab North India Championship 2026 Organised By SKSA Punjab ਸਿੱਖ ਨੈਸ਼ਨਲ ਕਾਲਜ ਬੰਗਾ S.B.S Nagar ਵਿੱਖੇ (National Level) ਤੇ Kick Boxing ( Karate ) ਵਿੱਚੋਂ ਗੋਲਡ ਮੈਡਲ ਜਿੱਤਿਆ। ਇਸ ਪ੍ਰਾਪਤੀ ਤੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਨੇ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਤੇ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਸਫਲਤਾਵਾਂ ਹਾਸਿਲ ਕਰਕੇ ਆਪਣੇ ਮਾਪਿਆਂ ਦਾ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹੋ।